ਜਲੰਧਰ, 14 ਸਤੰਬਰ - 'ਜਮਹੂਰੀ ਕਿਸਾਨ ਸਭਾ ਵਲੋਂ 'ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ' ਸੰਘਰਸ਼ ਤਹਿਤ 20, ਤੋਂ 22 ਸਤੰਬਰ ਨੂੰ ਪੰਜਾਬ ਭਰ ਵਿੱਚ ਜਿਲ੍ਹਾ ਅਤੇ ਤਹਿਸੀਲ ਕੇਂਦਰਾਂ ਉਪਰ ਧਰਨੇ ਦਿਤੇ ਜਾਣਗੇ। ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵਲੋਂ ਸੂਬਾਈ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਜਾਰੀ ਕੀਤੇ ਪ੍ਰੈਸ ਬਿਆਨ ਰਾਹੀਂ ਦਿੱਤੀ। ਕਿਸਾਨ ਆਗੂਆਂ ਕੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਰਜ਼ੇ ਦੇ ਭਾਰ ਹੇਠ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਚੋਣਾਂ ਵਿੱਚ ਵਾਅਦਾ ਕੀਤਾ ਗਿਆ ਸੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ. ਸਵਾਮੀਨਾਥ ਦੇ ਫਾਰਮੂਲੇ ਮੁਤਾਬਕ ਦਿੱਤੇ ਜਾਣਗੇ ਪ੍ਰੰਤੂ ਸੱਤਾ ਵਿੱਚ ਆਉਂਦਿਆਂ ਹੀ ਇਹ ਵਾਅਦਾ ਪੂਰਾ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਏਸੇ ਤਰਾਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਚੋਣਾਂ ਵਿਚ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਪ੍ਰੰਤੂ ਹੁਣ ਆਨਿਆਂ-ਬਹਾਨਿਆਂ ਨਾਲ ਟਾਲਾ ਵੱਟਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੇ 15 ਜੂਨ ਤੋ ਝੋਨਾ ਲਾਇਆ ਹੈ। ਅਗੇਤਰੀਆਂ ਕਿਸਮਾਂ ਦਾ ਲੋਕਾਂ ਕਈ ਦਿਨਾਂ ਤੋ ਮੰਡੀਆਂ ਵਿੱਚ ਆ ਰਿਹਾ ਹੈ। ਪ੍ਰੰਤੂ ਅਜੇ ਤੱਕ ਸਰਕਾਰੀ ਖਰੀਦ ਦੇ ਕੋਈ ਪ੍ਰਬੰਧ ਦਿਖਾਈ ਨਹੀਂ ਦਿੰਦੇ। ਹਰ ਪ੍ਰੀਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਕੈਪਟਨ ਸਰਕਾਰ ਹੋੁਣ ਨੌਜਵਾਨਾਂ ਨੂੰ ਕੋਈ ਲੜ ਪੱਲਾ ਨਹੀਂ ਫੜਾ ਰਹੀ।
ਕਿਸਾਨ ਆਗੂਆਂ ਕੇ ਕਿਹਾ ਤਿੰਨ ਰੋਜ਼ਾ ਧਰਨਿਆਂ ਵਿੱਚ 10 ਏਕੜ ਤੱਕ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ, ਝੋਨੇ ਦੀ ਖਰੀਦ ਤਰੁੰਤ ਸ਼ਰੂ ਕਰਨ, ਹੜ੍ਹ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ, ਸਹਿਕਾਰੀ ਖੰਡ ਮਿੱਲ ਸਮੇਤ ਪੰਜਾਬ ਦੀਆਂ ਬੰਦ ਪਈਆਂ ਮਿੱਲਾਂ ਨੂੰ ਚਾਲੂ ਕਰਨ, ਗੰਨੇ ਦੇ ਬਕਾਏ ਜਾਰੀ ਕਰਨ ਫਸਲਾਂ ਦੇ ਭਾਅ ਲਾਗਤ ਖਰਚੇ ਘਟਾ ਕੇ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਦੇਣ ਦੀ ਮੰਗ ਕੀਤੀ ਜਾਵੇਗੀੇ।
ਜਾਰੀ ਕਰਤਾ
(ਪਰਗਟ ਸਿੰਘ ਜਾਮਾਰਾਏ)

No comments:
Post a Comment